ਸ਼ਹਿਰ ਦੀਆਂ 100 ਫੀਸਦ ਸਟਰੀਟ ਲਾਈਟਾਂ ਹੋਣਗੀਆਂ ਮੁਕੰਮਲ
ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ ਅਤੇ ਅੰਿਮਤਸਰ ਵਾਸੀਆਂ ਨੂੰ ਵਿਕਾਸ ਦੇ ਕੰਮਾਂ ਲਈ 300 ਕਰੋੜ ਰੁਪਏ ਦਾ ਗੱਫਾ ਦਿੱਤਾ।ਸਿੱਧੂ ਨੇ ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਹਾਊਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 102 ਕਰੋੜ ਰੁਪਏ ਦੱਖਣੀ ਅਤੇ ਪੂਰਬੀ ਹਲਕੇ ਸੀਵਰੇਜ ਅਤੇ ਜ਼ਾਇਕਾ ਪ੍ਰਾਜੈਕਟ ਦੇ ਅਧੂਰੇ ਪਏ ਕੰਮ ਨੂੰ ਪੂਰਾ ਕਰਨ ਵਾਸਤੇ, 7 ਕਰੋੜ ਰੁਪਏ ਸਾਲਿਡ ਵੇਸਟ ਮੈਨੇਜਮੈਂਟ ਅਤੇ 2 ਕਰੋੜ ਰੁਪਏ ਸ਼ਹਿਰ ਦੀ ਸਟਰੀਟ ਲਾਈਟ ਲਈ ਨਗਰ ਨਿਗਮ ਨੂੰ ਦਿੱਤੇ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਨੇ ਕਮਿਸ਼ਨਰ ਨਗਰ ਨਿਗਮ ਨੂੰ ਕਿਹਾ ਕਿ ਉਹ ਸ਼ਹਿਰ ਦੀ ਸਟਰੀਟ ਲਾਈਟਾਂ, ਸੀਵਰੇਜ, ਪੀਣ ਵਾਲੇ ਪਾਣੀ ਦਾ ਮਤਾ ਪਾ ਕੇ ਦੇਣ ਤਾਂ ਜੋ ਉਹ ਮੁੱਖ ਮੰਤਰੀ ਪੰਜਾਬ ਕੋਲੋਂ 100 ਕਰੋੜ ਰੁਪੲੈ ਦਾ ਫੰਡ ਸ਼ਹਿਰ ਲਈ ਤੋਹਫੇ ਵਜੋਂ ਲੈ ਕੇ ਆਉਣ।ਸਿੱਧੂ ਨੇ ਕਿਹਾ ਕਿ ਗਲਿਆਰੇ ਦੇ ਆਸਪਾਸ ਬਣੇ ਹੋਟਲਾਂ ਤੋਂ ਆਉਂਦੇ ਇਕ ਸਾਲ ਦੌਰਾਨ ਨਗਰ ਨਿਗਮ ਨੂੰ 100 ਕਰੋੜ ਰੁਪਏ ਮਿਲਣਗੇ।ਸਿੱਧੂ ਨੇ ਕਿਹਾ ਕਿ ਆਉਂਦੇ 3 ਮਹੀਨਿਆਂ ਵਿੱਚ ਸ਼ਹਿਰ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਜਗਮਗਾ ਦਿੱਤਾ ਜਾਵੇਗਾ।
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜੀ ਤੋਂ ਉਪਰ ਉਠ ਕੇ ਸ੍ਰੀ ਗੁਰੂ ਰਾਮਦਾਸ ਜੀ ਦੀ ਨਗਰੀ ਦੀ ਸੇਵਾ ਕਰਨ ਤਾਂ ਜੋ ਆਉਂਦੇ 4 ਸਾਲਾਂ ਵਿੱਚ ਅੰਮ੍ਰਿਤਸਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡਾ ਸਾਰਿਆਂ ਦਾ ਫ਼ਰਜ ਹੈ।
ਇਸ ਤੋਂ ਪਹਿਲਾਂ ਹਾਊਸ ਦੀ ਮੀਟਿੰਗ ਵਿੱਚ ਪਹੁੰਚਣ ਤੇ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਅਤੇ ਕਮਿਸ਼ਨਰ ਨਗਰ ਨਿਗਮ ਸੀ੍ਰਮਤੀ ਸੋਨਾਲੀ ਗਿਰੀ ਨੇ ਨਵਜੋਤ ਸਿੰਘ ਸਿੱਧੂ ਨੂੰ `ਜੀ ਆਇਆ ਕਿਹਾ` ਅਤੇ ਸਮੂਹ ਕੌਸਲਰਾਂ ਨੇ ਆਪਣੀਆਂ ਸੀਟਾਂ ਤੇ ਖੜੇ ਹੋ ਕੇ ਸਵਾਗਤ ਕੀਤਾ।