ਲਾਹੌਰ ਦੀ ਤਰਜ਼ `ਤੇ ਅੰਮ੍ਰਿਤਸਰ ਵਿੱਚ ਬਣੇਗੀ ਫੂਡ ਸਟਰੀਟ – ਕੈਪਟਨ ਅਮਰਿੰਦਰ

ਅੰਮ੍ਰਿਤਸਰ, 10 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਲਾਹੌਰ ਦੀ ਤਰਜ PPN1002201805ਤੇ ਫੂਡ ਸਟਰੀਟ ਬਣੇਗੀ, ਜਿੱਥੇ ਇੱਥੋਂ ਦੇ ਸਵਾਦਿਸ਼ਟ ਭੋਜਨ ਦਾ ਆਨੰਦ ਵਿਸ਼ਵ ਭਰ ਤੋਂ ਆਉਂਦੇ ਸੈਲਾਨੀ ਲੈ ਸਕਣਗੇ।ਹਿੰਦੀ ਅਖਬਾਰ ਗਰੁੱਪ ਵਲੋਂ ਕਰਵਾਏ ਗਏ ਪੰਜਾਬ ਫੂਡ ਫੈਸਟੀਵਲ ਦਾ ਉਦਘਾਟਨ ਕਰਨ ਮੌਕੇ ਮੁੱਖ ਮੰਤਰੀ ਨੇ ਜਿਉਂ ਹੀ ਇਹ ਐਲਾਨ ਕੀਤਾ ਤਾਂ ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਅਗਲੇ 6 ਮਹੀਨਿਆਂ ਵਿੱਚ ਇਹ ਫੂਡ ਸਟਰੀਟ ਸ਼ਹਿਰ ਦੇ ਟਾਊਨ ਹਾਲ ਵਿੱਚ ਬਣਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਗਰੀ ਇਸ ਵੇਲੇ ਲੱਖਾਂ ਸੈਲਾਨੀ ਰੋਜ ਆਉਂਦੇ ਹਨ ਅਤੇ ਜੇਕਰ ਉਨ੍ਹਾਂ ਵਾਸਤੇ ਪੰਜਾਬ ਦੇ ਲਜ਼ੀਜ਼ ਖਾਣੇ ਇੱਕ ਹੀ ਥਾਂ ਮਿਲਣ ਲੱਗ ਜਾਣ ਤਾਂ ਇਹ ਸੋਨੇ ਤੇ ਸੁਹਾਗੇ ਵਾਲੀ ਗੱਲ ਹੋਵੇਗੀ।ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪ੍ਰਸਿੱਧ ਕਲਾਕਾਰ ਅਤੇ ਨਿਰਮਾਤਾ ਦੀਪਾ ਸ਼ਾਹੀ ਵਲੋਂ ਕਿਲ੍ਹਾ ਗੋਬਿੰਦਗੜ੍ਹ ਵਿਖੇ ਕਰਵਾਏ ਜਾ ਰਹੇ ਇਤਿਹਾਸਕ ਕੰਮ ਦਾ ਪੂਰਾ ਸਾਥ ਦੇਵੇਗੀ।ਉਨ੍ਹਾਂ ਕਿਹਾ ਕਿ ਦੀਪਾ ਵਲੋਂ 18ਵੀਂ ਸਦੀ ਦੇ ਇਸ ਕਿਲ੍ਹੇ ਨੂੰ ਸਾਂਭਣ ਅਤੇ ਉਸ ਮੌਕੇ ਦੀ ਵਿਰਾਸਤ ਨੂੰ ਜਨਤਾ ਦੇ ਰੂਬਰੂ ਕਰਨ ਲਈ ਕੀਤਾ ਜਾ ਰਿਹਾ ਕੰਮ ਸਲਾਹਣਯੋਗ ਹੈ ਅਤੇ ਇਸ ਕੰਮ ਵਿੱਚ ਸਰਕਾਰ ਉਸ ਦੇ ਨਾਲ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਸਿੱਧੂ, ਮੀਡੀਆ ਸਲਾਹਕਾਰ ਰਵੀਨ ਠੁਕਰਾਲ,  ਸੁਖਬਿੰਦਰ ਸਿੰਘ ਸਰਕਾਰੀਆ, ਓ.ਪੀ ਸੋਨੀ, ਡਾ: ਰਾਜਕੁਮਾਰ ਵੇਰਕਾ, ਇੰਦਰਜੀਤ ਸਿੰਘ ਬੁਲਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਹਰਮਹਿੰਦਰ ਸਿੰਘ ਗਿੱਲ, ਤਰਸੇਮ ਸਿੰਘ ਡੀਸੀ, ਸੰਤੋਖ ਸਿੰਘ ਭਲਾਈਪੁਰਾ, ਸੁਨੀਲ ਦੱਤੀ, ਸੁਖਵਿੰਦਰ ਸਿੰਘ ਡੈਨੀ, ਡਾ: ਧਰਮਵੀਰ ਅਗਨੀਹੋਤਰੀ (ਸਾਰੇ ਵਿਧਾਇਕ ਸਹਿਬਾਨ), ਹਿੰਦੀ ਅਖਬਾਰ ਗਰੁੱਪ ਉਤਰੀ ਭਾਰਤ ਐਡੀਟਰ ਸੰਪਾਦਕ ਸ੍ਰੀਮਤੀ ਮੀਨਾਕਸ਼ੀ ਸ਼ਰਮਾ, ਸਥਾਨਕ ਸੰਪਾਦਕ ਅਮਿਤ ਸ਼ਰਮਾ, ਪੰਜਾਬੀ ਅਖਬਾਰ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ, ਮੁੱਖ ਜਨਰਲ ਮੈਨੇਜਰ ਮੁਹਿੰਦਰ ਕੁਮਾਰ, ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਕਮਿਸ਼ਨਰ ਐਸ.ਐਸ ਸ੍ਰੀਵਾਸਤ, ਪ੍ਰੋ: ਦਰਬਾਰੀ ਲਾਲ, ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ, ਦੇਹਾਤੀ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>