ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ  Pistol Ammunitionਅੰਮਿ੍ਤਸਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮਿ੍ਰਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ 11 ਅਪ੍ਰੈਲ 2018 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>