ਗਹਿਰੀ ਮੰਡੀ, 14 ਫਰਵਰੀ (ਪੰਜਾਬ ਪੋਸਟ- ਡਾ. ਨਰਿੰਦਰ ਸਿੰਘ) – ਗਹਿਰੀ ਮੰਡੀ ਦੇ ਨਵੇਂ ਚੌਕੀ ਇੰਚਾਰਜ਼ ਏ.ਐਸ.ਆਈ ਤਰਸੇਮ ਸਿੰਘ ਨੇ ਅੱਜ ਆਪਣਾ ਅਹੁੱਦਾ ਸੰਭਾਲ ਲ਼ਿਆ ਹੈ।ਇਸ ਮੌਕੇ ਗੱਲਬਾਤ ਕਰਦਿਆਂ ਉਨਾਂ ਨੇ ਕਿਹਾ ਕਿ ਇਲਾਕੇ ਵਿੱਚ ਕੋਈ ਵੀ ਗੈਰ ਕਨੂੰਨੀ ਕੰਮ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਹਰੇਕ ਵਿਅਕਤੀ ਨੂੰ ਇਨਸਾਫ ਦਿੱਤਾ ਜਾਵੇਗਾ।ਚੌਕੀ ਇੰਚਾਰਜ਼ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਨਸ਼ੇ ਕਰਨ ਤੇ ਵੇਚਣ ਵਾਲ਼ਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।