Wednesday, February 14, 2018
ਤਾਜ਼ੀਆਂ ਖ਼ਬਰਾਂ

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ ਹੋਵੇਗੀ ਕਾਰਵਾਈ

ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊੋਰੋ) – ਸਹਿਰ ਅੰਦਰ ਗਾਡੀ ਅਹਾਤਾ ਚੋਕ ਤੋਂ ਪੁਰਾਣੇ ਐਸ.ਡੀ.ਐਮ ਦਫਤਰ ਰੋਡ ਤੇ ਵਾਹਨਾਂ PPN1402201807ਦੀ ਪਾਰਕਿੰਗ ਲਈ ਯੋਗ ਸਥਾਨ ਨਿਰਧਾਰਤ ਕਰਨ ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਪਲਾਨ ਬਣਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਰੋਡ ਤੇ ਨਿਰਧਾਰਤ ਜਗ੍ਹਾ ਤੇ ਸਹੀ ਢੰਗ ਨਾਲ ਗੱਡੀਆਂ ਪਾਰਕਿੰਗ ਕਰਨ ਦੇ ਲਈ ਯੋਗ ਸਥਾਨ ਮਿਲ ਸਕੇ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸੜਕ ਸੁਰੱਖਿਆ ਸਬੰਧੀ ਆਯੋਜਿਤ ਵੱਖ ਵੱਖ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸਬੰਧਨ ਕਰਦਿਆਂ ਕੀਤਾ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ, ਡਾ. ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ, ਜਸਵੰਤ ਸਿੰਘ ਢਿਲੋਂ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਡਾ. ਤਰਸੇਮ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰੀਮਤੀ ਨੀਲਿਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬੱਸ ਸਟੈਂਡ ਦੇ ਬਾਹਰ ਸਵਾਰੀਆਂ ਨੂੰ ਬੱਸ ਵਿੱਚ ਬੈਠਾਉਂਣ ਦੇ ਲਈ ਬੱਸਾਂ ਰੋਕੀਆਂ ਜਾਂਦੀਆਂ ਹਨ ਜਿਸ ਦੇ ਕਾਰਨ ਰੋਡ ਤੇ ਟਰੈਫਿਕ ਜਾਮ ਹੋ ਜਾਂਦਾ ਹੈ ਅਤੇ ਆਮ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਕਿ ਬੱਸਾਂ ਵਿੱਚ ਸਵਾਰੀਆਂ ਬੈਠਾਉਂਣਾਂ ਬੱਸ ਸਟੈਂਡ ਦੇ ਅੰਦਰੋਂ ਹੀ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਚੱਲਣ ਵਾਲੇ ਵਾਹਨਾਂ ਦੇ ਲਈ ਪੀਲੀ ਲਾਈਨ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਇਸ ਦੇ ਨਾਲ ਹੀ ਹਰੇਕ ਨਾਗਰਿਕ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਉਹ ਆਪਣੇ ਵਾਹਨ ਪੀਲੀ ਲਾਈਨ ਦੇ ਅੰਦਰ ਹੀ ਪਾਰਕ ਕਰਨ ਤਾਂ ਜੋ ਹੋਰ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੈਸ਼ਨਲ ਹਾਈਵੇ ਅਥਾਰਟੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇ ਦੇ ਦੋਨੋਂ ਪਾਸੇ ਝਾੜੀਆਂ ਦੀ ਸਫਾਈ ਕਰਵਾਈ ਜਾਵੇ ਅਤੇ ਅੱਗੇ ਤੋਂ ਧਿਆਨ ਰੱਖਿਆ ਜਾਵੇ ਕਿ ਰੋਡ `ਤੇ ਬਣਾਏ ਡਿਵਾਈਡਰਾਂ ਤੇ ਲਗਾਏ ਗਏ ਪੋਦਿਆਂ ਦੀ ਕਟਾਈ ਕਰਦੇ ਸਮੇਂ 4 ਫੁੱਟ ਪੋਦੇ ਨੂੰ ਛੱਡ ਕੇ ਕਟਾਈ ਕੀਤੀ ਜਾਵੇ ਤਾਂ ਜੋ ਵਾਹਨ ਚਾਲਕਾਂ ਨੂੰ ਡਰਾਈਵਿੰਗ ਕਰਦਿਆਂ ਕਿਸੇ ਤਰ੍ਹਾ ਦੀ ਪਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇ `ਤੇ ਚੱਕੀ ਪੁੱਲ ਨਜਦੀਕ ਰੇਲਵੇ ਲਾਈਨ ਪੁੱਲ ਦੇ ਥੱਲੇ ਅਕਸਰ ਪਾਣੀ ਜਮ੍ਹਾ ਹੋ ਜਾਂਦਾ ਹੈ ਅਤੇ ਲੋਕਾਂ ਦਾ ਇਸ ਮਾਰਗ ਤੇ ਗੁਜਰਨਾਂ ਮੁਸ਼ਕਿਲ ਹੋ ਜਾਂਦਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਪੁਲ ਹੇਠਾ ਲੋਕਾਂ ਦੇ ਗੁਜਰਨ ਦੇ ਲਈ ਉੱਚਾ ਕਰ ਕੇ ਫੁੱਟਪਾਥ ਬਣਾਇਆ ਜਾਵੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।ਜਿਲ੍ਹਾ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ‘ਤੇ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>