2020 Ghallughara Memorial March: ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਡੇਢ ਦਹਾਕੇ ਤੋਂ ਦਲ ਖਾਲਸਾ ਵਲੋਂ ਹਰ ਸਾਲ 5 ਜੂਨ ਨੂੰ ਯਾਦਗਾਰੀ ਮਾਰਚ ਕੀਤਾ ਜਾਂਦਾ ਹੈ। ਬੀਤੇ ਦਿਨ ਘੱਲੂਘਾਰਾ ਹਫਤਾ ਮਨਾਉਣ ਸਬੰਧੀ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿਗ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਰਚਰਨਜੀਤ ਸਿੰਘ ਧਾਮੀ, ਅਮਰੀਕ ਸਿੰਘ ਈਸੜੂ, ਜਸਵੀਰ ਸਿੰਘ ਖੰਡੂਰ, ਰਣਬੀਰ ਸਿੰਘ, ਪਰਮਜੀਤ ਸਿੰਘ ਟਾਂਡਾ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਸ਼ਾਮਿਲ ਹੋਏ।
5 ਜੂਨ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਘੱਲੂਘਾਰਾ ਯਾਦਗਾਰੀ ਮਾਰਚ
Jun 03, 2020 8:56 pm

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .