ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ) – 76ਵਾਂ ਗਣਤੰਤਰ ਦਿਵਸ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਓ ਦੇ ਸਾਂਝੇ ਸਹਿਯੋਗ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਸਕੂਲ ਫ਼ਾਰ ਦ ਡੈਫ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਅਤੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਮਾਨਾਂਵਾਲਾ ਦੇ ਵਿਦਿਆਰਥੀਆਂ ਵੱਲੋਂ ਮਾਨਾਂਵਾਲਾ ਬ੍ਰਾਂਚ ਵਿਖੇ ਰਲ ਮਿਲ ਕੇ ਮਨਾਇਆ ਗਿਆ।ਮਿਸਜ਼ ਹਰਤੇਜਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਪੁੱਜ ਕੇ ਅਸਮਾਨ ਵਿੱਚ ਰੰਗ ਬਿਰੰਗੇ ਗੁਬਾਰੇ ਛੱਡਣ ਉਪਰੰਤ ਝੰਡਾ ਲਹਿਰਾਉਣ ਤੋਂ ਬਾਅਦ ਮਾਰਚ ਪਾਸਟ ਕਰ ਰਹੇ ਵਿਦਿਆਰਥੀਆਂ ਤੋਂ ਸਲਾਮੀ ਲਈ।ਡਾ. ਅਸ਼ੋਕ ਉੱਪਲ ਨਿਉਰੋਲੋਜਿਸਟ ਅਤੇ ਡਾ. ਜਗਤੇਸ਼ ਸੰਧੂ ਬਤੌਰ ਗੈਸਟ ਆਫ਼ ਆਨਰ ਪ੍ਰੋਗਰਾਮ ਵਿੱਚ ਪੁੱਜੇ।ਇਸ ਉਪਰੰਤ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਭਾਵਾਂ ਨਾਲ ਭਰਿਆ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਆਏ ਹੋਏ ਮਹਿਮਾਨਾਂ ਅਤੇ ਦਰਸ਼ਕਾਂ ਦਾ ਮਨ ਮੋਹ ਲਿਆ।ਸ੍ਰੀ ਗੁਰੂੁ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਦੇ ਮੈਨਜ਼ਿੰਗ ਡਾਇਰੈਕਟਰ ਮੈਡਮ ਸਵਰਣ ਕੌਰ, ਸਟਾਫ ਮੈਂਬਰ ਅਤੇ ਭਾਰੀ ਗਿਣਤੀ ਵਿੱਚ ਵਿੱਦਿਆਰਥੀ ਵੀ ਸ਼ਾਮਿਲ ਹੋਏ।ਬੱਚਿਆਂ ਨੂੰ ਲੱਡੂ ਵੀ ਵੰਡੇ ਗਏ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।
ਮੁੱਖ ਮਹਿਮਾਨ ਮਿਸਜ਼ ਹਰਤੇਜਪਾਲ ਕੌਰ ਨੇ ਪਿੰਗਲਵਾੜਾ ਅਧੀਨ ਚੱਲਦੇ ਸਕੂਲਾਂ ਵਲੋਂ ਵਿਦਿਆਰਥੀਆ ਦੀਆਂ ਮਾਰੀਆਂ ਮੱਲਾਂ ਤੇ ਸਮੂਹ ਵਿਦਿਅਰਥੀਆਂ ਤੇ ਸਟਾਫ ਨੂੰ ਵਧਾਈ ਦਿੱਤੀ।ਡਾ. ਇੰਦਰਜੀਤ ਕੌਰ ਨੇ ਆਪਣੇ ਧੰਨਵਾਦੀ ਭਾਸ਼ਨ ਵਿੱਚ ਕਾਰਪੋਰੇਟ ਘਰਾਣਿਆਂ ਦੇ ਸਮਾਜ ਵਿੱਚ ਵਧਦੇ ਦਬਦਬੇ ‘ਤੇ ਚਿੰਤਾ ਪ੍ਰਗਟਾਈ ਅਤੇ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਰਹਿਣ ਲਈ ਕਿਹਾ।ਖੇਡਾਂ ਅਤੇ ਹੋਰ ਅਕਾਦਮਿਕ ਗਤੀਵਿਧੀਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਬੱਚਿਆਂ ਵੱਲੋਂ ਯੋਗਾ ਕਰਤਬ ਵੀ ਕਰਕੇ ਦਿਖਾਏ ਗਏ।
ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ, ਗੁਰਨਾਇਬ ਸਿੰਘ, ਰਜਿੰਦਰਪਾਲ ਸਿੰਘ, ਡਾ. ਇੰਦਰਜੀਤ ਕੌਰ ਰੇਨੂੰ, ਡਾ. ਨਿਰਮਲ ਸਿੰਘ, ਤਿਲਕ ਰਾਜ, ਬਖਸ਼ੀਸ਼ ਸਿੰਘ (ਰਿਟਾ.) ਡੀ.ਐਸ.ਪੀ, ਯੋਗੇਸ਼ ਸੂਰੀ, ਡਾ. ਅਮਰਜੀਤ ਸਿੰਘ ਗਿੱਲ, ਗੁਲਸ਼ਨ ਰੰਜਨ, ਪ੍ਰਿੰ. ਨਰੇਸ਼ ਕਾਲੀਆ, ਪ੍ਰਿੰ. ਦਲਜੀਤ ਕੌਰ, ਮੈਡਮ ਸੁਨੀਤਾ ਨਈਅਰ, ਵੱਖ-ਵੱਖ ਵਾਰਡਾਂ ਅਤੇ ਵਿਭਾਗਾਂ ਦੇ ਇੰਚਾਰਜ਼ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨਡਾਲਾ ਦੇ ਮੈਨਜ਼ਿੰਗ ਡਾਇਰੈਕਟਰ ਮੈਡਮ ਸਵਰਣ ਕੌਰ, ਸਟਾਫ ਮੈਂਬਰ ਅਤੇ ਭਾਰੀ ਗਿਣਤੀ ਵਿੱਚ ਵਿੱਦਿਆਰਥੀ ਵੀ ਇਸ ਸਮੇਂ ਸ਼ਾਮਿਲ ਹੋਏ।ਬੱਚਿਆਂ ਨੂੰ ਲੱਡੂ ਵੀ ਵੰਡੇ ਗਏ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ।